
ਚੰਡੀਗੜ੍ਹ (ਪੱਤਰ ਪ੍ਰੇਰਕ) : ED ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੇ ਘਰ ED ਵਲੋਂ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਰੇਤ ਦੀ ਨਾਜਾਇਜ਼ ਮਾਈਨਿੰਗ ਨਾਲ ਸਬੰਧਤ ਹੈ। ਅੱਜ ਸਵੇਰੇ ਪੰਜਾਬ ਵਿੱਚ 10 ਹੋਰ ਥਾਵਾਂ ’ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਪੰਚਕੂਲਾ ਵਿਚ ਵੀ ਛਾਪੇਮਾਰੀ ਕੀਤੀ ਗਈ ਹੈ।