ਸੱਚਖੰਡ ਸ਼੍ਰੀ ਦਰਬਾਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਵੱਡੀ ਘੋਸ਼ਣਾ
ਜਲੰਧਰ (ਹਿਤੇਸ਼ ਸੂਰੀ) : ਸੱਚਖੰਡ ਸ਼੍ਰੀ ਦਰਬਾਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ਮਿਲੀ ਜਾਣਕਾਰੀ ਦੇ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਵੱਡੀ ਘੋਸ਼ਣਾ ਕੀਤੀ ਹੈ, ਜਿਸ ਨਾਲ ਕੱਲ ਨੂੰ ਇਤਿਹਾਸ ਸਿਰਜਿਆ ਜਾਵੇਗਾ ।
ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ …no tender required..ਕੱਲ ਕੈਬਨਿਟ ਚ ..20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ..
— Bhagwant Mann (@BhagwantMann) June 18, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਟਵਿੱਟਰ ਰਾਹੀਂ ਸੂਚਨਾ ਦਿੰਦੇ ਹੋਏ ਦੱਸਿਆ ਕਿ ਸਾਰਿਆਂ ਚੈਨੇਲਾਂ ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਮੁਫ਼ਤ ਪ੍ਰਸਾਰਣ ਅਧਿਕਾਰ ਦੇਣ ਦੇ ਮੁੱਦੇ ਤੇ ਕੱਲ ਨੂੰ ਕੈਬਿਨੇਟ ਗੁਰਦੁਆਰਾ ਐਕਟ 1925 ਵਿੱਚ ਨਵੀਂ ਧਾਰਾ ਜੋੜੇਗੀ, ਜਿਸਨੂੰ 20 ਜੂਨ ਨੂੰ ਵਿਧਾਨ ਸਭਾ ਵਿਚ ਪਾਸ ਕੀਤਾ ਜਾਵੇਗਾ।