ਜਲੰਧਰ (ਹਿਤੇਸ਼ ਸੂਰੀ) : ਮਾਨਵਤਾ ਦੀ ਸੇਵਾ ਲਈ ਵਿਸ਼ੇਸ਼ ਯੋਗਦਾਨ ਦੇ ਰਹੀ ਸਮਾਜਸੇਵੀ NGO ਆਸਰਾ ਫਾਊਂਡੇਸ਼ਨ ਵਲੋ ਅੱਜ ਈਸ਼ਰਵਾਲ ਪਿੰਡ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ । ਇਸ ਦੌਰਾਨ ਕਰੀਬ 200 – 250 ਲੋਕਾਂ ਨੇ ਕੈਂਪ ਦਾ ਲਾਭ ਲਿਆ । ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਸੰਸਥਾਪਕ ਅਰਵਿੰਦਰ ਸਿੰਘ ਨੇ ਦੱਸਿਆ ਕਿ Thind Eye Hospital ਅਤੇ ਆਸਰਾ NGO ਵਲੋਂ ਪਿੰਡ ਈਸ਼ਰਵਾਲ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ । ਇਸ ਮੌਕੇ ਤੇ ਪ੍ਰਵਾਸੀ ਪੰਜਾਬੀਆਂ ਅਤੇ ਸਮੂਹ ਨਗਰ ਨਿਵਾਸੀ (ਸੰਸਥਾ) ਅਤੇ ਪਿੰਡ ਦੀ ਸਰਪੰਚ ਆਸ਼ਾ ਕੁਮਾਰੀ ਵਲੋਂ ਆਸਰਾ ਫਾਊਂਡੇਸ਼ਨ ਇੰਟਰਨੈਸ਼ਨਲ NGO ਦੀ ਸਮੂਹ ਕਾਰਜਕਾਰਣੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਸਥਾ ਦੇ ਨਿਰਦੇਸ਼ਕ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਕੈਂਪ ਵਿਚ Thind Eye Hospital ਤੋਂ ਅੱਖਾਂ ਦੇ ਮਾਹਿਰ ਡਾ. ਪਰਮਿੰਦਰ ਸਿੰਘ ਨੇ ਆਪਣੀ ਟੀਮ ਨਾਲ ਲੋੜਵੰਦਾਂ ਦੀ ਜਾਂਚ ਕੀਤੀ । ਸੰਸਥਾ ਵਲੋਂ ਲੋੜਵੰਦਾਂ ਨੂੰ ਮੁਫ਼ਤ ਦਵਾਈਆ ਵੀ ਦਿਤੀਆਂ । ਕੈਂਪ ਦੇ ਮੋਕੇ ਤੇ ਡਾ. ਪਰਮਿੰਦਰ ਸਿੰਘ ਨੇ ਸਾਰਿਆਂ ਨੂੰ ਅੱਖਾ ਦੇ ਵੱਖ-ਵੱਖ ਰੋਗਾਂ ਬਾਰੇ ਸਾਵਧਾਨੀ ਵਰਤਣ ਲਈ ਪ੍ਰੇਰਿਤ ਕੀਤਾ l ਡਾ. ਸਿੰਘ ਨੇ ਬਚਿੱਆ ਨੂੰ ਉਚੇਚੇ ਤੌਰ ਤੇ ਮੋਬਾਈਲ ਅਤੇ ਕੰਪਿਊਟਰ ਚਲਾਉਣ ਸਮੇ ਸਾਵਧਾਨੀਆਂ ਵਰਤਣ ਅਤੇ ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਮਾਸਕ ਲਗਾਉਣ, ਦੋ ਗੱਜ ਦੀ ਦੂਰੀ ਅਤੇ ਸੈਣੀਟਾਇਜ਼ਰ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ । ਇਸ ਮੌਕੇ ਤੇ ਸੰਸਥਾ ਦੇ ਨਿਰਦੇਸ਼ਕ ਜੋਗਿੰਦਰ ਸਿੰਘ ਸੈਣੀ, ਸੁਰਿੰਦਰ ਖੁਰਾਣਾ, ਰਵਿੰਦਰ ਕੌਰ, ਜਤਿੰਦਰ ਸਿੰਘ, ਰਸ਼ਮਿੰਦਰ ਸਿੰਘ, ਵਰਿੰਦਰ ਸਿੰਘ ਨਰਵਾਲ, ਸ਼ਵਿੰਦਰ ਕੌਰ ਪਰਮਾਰ ਆਦਿ ਮੁੱਖ ਤੋਰ ਤੇ ਹਾਜਰ ਹੋਏ ।
Related Articles
मनोरंजन कालिया के नेतृत्व में चुनाव लड़ रहे जालंधर सेन्ट्रल में भाजपा के निगम उम्मीदवार विजय-रथ पर सवार, आप-कांग्रेस उम्मीदवार बौखलाए
मीनू ढंड (29) , किरण जगोता (25) व हरजीत सिंह चट्ठा (20) के वार्डो में महका कमल
16/12/2024
जालंधर सेंट्रल की निगम सीटों पर पंजाब के पूर्व कैबिनेट मंत्री मनोरंजन कालिया की रणनीति दिखाने लगी रंग : वार्ड नम्बर 29, 25 व 20 में आगे चल रहे भाजपा उम्मीदवार, बाकी वार्डों में भी दे रहे जबरदस्त टक्कर
15/12/2024