
ਜਲੰਧਰ (ਹਿਤੇਸ਼ ਸੂਰੀ) : ਜਲੰਧਰ ਦੇ ਪੁਲਿਸ ਕਮਿਸ਼ਨਰ ਡਾ. ਨੌਨਿਹਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਮੀਤ ਸਿੰਘ ਮਾਨ DCP Inv. , ਹਰਪ੍ਰੀਤ ਸਿੰਘ ਬੈਨੀਪਾਲ ADCP Inv. ਅਤੇ ਦਿਲਬਾਗ ਸਿੰਘ ACP Inv, ਦੀ ਨਿਗਰਾਨੀ ਹੇਠ ਨਸ਼ਾ ਸਮਗਲਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ SI ਅਸ਼ੋਕ ਕੁਮਾਰ ਇੰਚਾਰਜ ਸਪੈਸ਼ਲ ਓਪਰੇਸ਼ਨ ਯੂਨਿਟ ਕਮਿਸ਼ਨਰੇਟ ਜਲੰਧਰ ਦੀ ਟੀਮ ਨੇ ਕਾਰਵਾਈ ਕਰਦੇ ਹੋਏ 1 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 250 ਗ੍ਰਾਮ ਅਫੀਮ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਕੱਲ ਮਿਤੀ 07.10.21 ਨੂੰ ਸਪੈਸ਼ਲ ਓਪਰੇਸ਼ਨ ਯੂਨਿਟ ਕਮਿਸ਼ਨਰੇਟ ਜਲੰਧਰ ਦੀ ਪੁਲਿਸ ਟੀਮ ਬ੍ਰਾਏ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਨੇੜੇ ਦਾਣਾ ਮੰਡੀ ਜਲੰਧਰ ਮੌਜੂਦ ਸੀ ਕਿ ਇੱਕ ਨੌਜਵਾਨ ਜੋ ਸੜਕ ਕਿਨਾਰੇ ਖੜਾ ਸੀ । ਜਿਸ ਦੀਆਂ ਗਤੀਵਿਧੀਆਂ ਤੇ ਸ਼ੱਕ ਹੋਣ ਤੇ ਉਸਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ ਤਾਂ ਉਸਨੇ ਆਪਣਾ ਨਾਮ ਮਨਜੀਤ ਸਿੰਘ ਉਰਫ ਮੰਨਾ ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਿੰਡ ਬੁੱਲੋਵਾਲ ਜਿਲ੍ਹਾ ਜਲੰਧਰ ਦੱਸਿਆ ।ਉਸ ਨੌਜਵਾਨ ਵੱਲੋਂ ਸੁੱਟੇ ਗਏ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੋਂ ਬਾਅਦ ਪੁਲਿਸ ਪਾਰਟੀ ਨੇ ਉਸ ਪਾਸੋਂ 250 ਗ੍ਰਾਮ ਅਫੀਮ ਬ੍ਰਾਮਦ ਕੀਤੀ ਅਤੇ ਦੋਸ਼ੀ ਦੇ ਵਿਰੁੱਧ ਕਾਰਵਾਈ ਕਰਦੇ ਹੋਏ ਮੁਕੱਦਮਾ ਨੰਬਰ :125 ਮਿਤੀ 07.10.2021 ਅ:ਧ 18/61/85 NDPS Act ਥਾਣਾ ਡਵੀਜਨ ਨੰਬਰ 2 ਕਮਿਸ਼ਨਰੇਟ ਜਲੰਧਰ ਦਰਜ ਰਜਿਸਟਰ ਕੀਤਾ ਗਿਆ। ਪੁਲਿਸ ਵਲੋਂ ਕੀਤੀ ਗਈ ਪੁੱਛ-ਗਿੱਛ ਦੌਰਾਨ ਦੋਸ਼ੀ ਮਨਜੀਤ ਸਿੰਘ ਉਰਫ ਮੰਨਾ ਨੇ ਦੱਸਿਆ ਕਿ ਉਹ 10+2 ਕਲਾਸ ਤੱਕ ਪੜਾਈ ਕਰਨ ਤੋਂ ਬਾਅਦ ਆਪਣੇ ਪਿਤਾ ਨਾਲ ਖੇਤੀਬਾੜੀ ਦਾ ਕੰਮ ਕਰਨ ਲੱਗ ਗਿਆ ਸੀ । ਦੋਸ਼ੀ ਨੇ ਦੱਸਿਆ ਕਿ ਕਰੀਬ 2-3 ਮਹੀਨੇ ਤੋਂ ਮਾੜੀ ਸੰਗਤ ਵਿੱਚ ਪੈ ਜਾਣ ਕਰਕੇ ਉਹ ਅਫੀਮ ਖਰੀਦਣ ਅਤੇ ਵੇਚਣ ਦਾ ਕੰਮ ਕਰਨ ਲੱਗ ਗਿਆ ਸੀ। ਦੱਸ ਦਈਏ ਕਿ ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਜੋ ਪੁਲਿਸ ਰਿਮਾਂਡ ਦੌਰਾਨ ਦੋਸ਼ੀ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਅਫੀਮ ਕਿੱਥੋ ਲੈ ਕੇ ਆਉਂਦਾ ਸੀ ਅਤੇ ਕਿੱਥੇ-ਕਿੱਥੇ ਸਪਲਾਈ ਕਰਦਾ ਸੀ ।